Dailymotion

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ, ਅਲੌਕਿਕ ਆਤਿਸ਼ਬਾਜ਼ੀ ਅਤੇ ਮਨਮੋਹਕ ਦੀਪਮਾਲਾ ਨਾਲ ਜਗਮਗਾਇਆ ਸ੍ਰੀ ਹਰਿਮੰਦਰ ਸਾਹਿਬ

ETVBHARAT10/27/2026

About this video

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ, ਅਲੌਕਿਕ ਆਤਿਸ਼ਬਾਜ਼ੀ ਅਤੇ ਮਨਮੋਹਕ ਦੀਪਮਾਲਾ ਨਾਲ ਜਗਮਗਾਇਆ ਸ੍ਰੀ ਹਰਿਮੰਦਰ ਸਾਹਿਬ is a video by ETVBHARAT, published on October 27, 2026. Stream it on TubeSearch Pro for a clean, distraction-free viewing experience and explore more related videos from ETVBHARAT below.

Description

<p>ਅੰਮ੍ਰਿਤਸਰ: ਸੱਚੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪਾਵਨ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ਸਥਿਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੇਹੱਦ ਸ਼ਾਨਦਾਰ, ਅਲੌਕਿਕ ਅਤੇ ਮਨਮੋਹਕ ਨਜ਼ਾਰਾ ਦੇਖਣ ਨੂੰ ਮਿਲਿਆ। ਇਸ ਪਵਿੱਤਰ ਮੌਕੇ 'ਤੇ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਪਹੁੰਚੀ ਸੰਗਤ ਨੇ ਗੁਰੂ ਮਹਾਰਾਜ ਦੇ ਚਰਨਾਂ ਵਿੱਚ ਨਤਮਸਤਕ ਹੋ ਕੇ ਆਪਣੀ ਸ਼ਰਧਾ ਅਤੇ ਸਤਿਕਾਰ ਭੇਟ ਕੀਤਾ। ਪ੍ਰਕਾਸ਼ ਪੁਰਬ ਦੇ ਇਸ ਵਿਸ਼ੇਸ਼ ਮੌਕੇ 'ਤੇ ਸ੍ਰੀ ਹਰਿਮੰਦਰ ਸਾਹਿਬ ਦਾ ਸਮੁੱਚਾ ਪਰਿਸਰ ਰੌਸ਼ਨੀਆਂ ਅਤੇ ਮਨਮੋਹਕ ਦੀਪਮਾਲਾ ਨਾਲ ਜਗਮਗਾ ਉੱਠਿਆ। ਇਸ ਵਾਰ ਪ੍ਰਕਾਸ਼ ਪੁਰਬ ਮੌਕੇ ਕੀਤੀ ਗਈ ਸਜਾਵਟ ਅਤੇ ਡਿਜੀਟਲ ਆਤਿਸ਼ਬਾਜ਼ੀ ਇੰਨੀ ਵਿਲੱਖਣ ਅਤੇ ਸ਼ਾਨਦਾਰ ਸੀ ਕਿ ਉੱਥੇ ਮੌਜੂਦ ਹਰ ਸ਼ਰਧਾਲੂ ਇਸ ਅਦਭੁੱਤ ਨਜ਼ਾਰੇ ਨੂੰ ਦੇਖ ਕੇ ਮੰਤਰਮੁਗਧ ਹੋ ਗਿਆ।</p>